Video paused

ਹੁਣ Bhagwant Mann ਬਚਾਓਣਗੇ ਇਸ ਤਰੀਕੇ ਨਾਲ ਆਮ ਆਦਮੀ ਪਾਰਟੀ | Surkhab TV

Playing next video...

ਹੁਣ Bhagwant Mann ਬਚਾਓਣਗੇ ਇਸ ਤਰੀਕੇ ਨਾਲ ਆਮ ਆਦਮੀ ਪਾਰਟੀ | Surkhab TV

Surkhab Tv
Followers

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਹੁਣ ਬਿਜਲੀ ਦੇ ਰੇਟ ਵਧੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਅਜਿਹਾ ਕਰਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਤੋਂ ਜ਼ਬਰਦਸਤ ਸੰਘਰਸ਼ ਵਿੱਢਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵੱਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਲੋਕਾਂ ਦਾ ਹੁੰਗਾਰਾ ਮਿਲਿਆ ਸੀ ਅਤੇ ਹੁਣ ਮਾਨ ਨੇ ਫਿਰ ਤੋਂ ਕੈਪਟਨ ਨੂੰ ਚੇਤਾਵਨੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਕਾਰਨ ਭਗਵੰਤ ਮਾਨ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਸੀ। ਸ਼ਨੀਵਾਰ ਸ਼ਾਮ ਨੂੰ ਗੜ੍ਹਸ਼ੰਕਰ ਵਿੱਚ ਸੱਦੀ ਗਈ ਇਸ ਬੈਠਕ ਵਿੱਚ ਪਾਰਟੀ ਦੇ ਅੱਧੀ ਦਰਜਨ ਵਿਧਾਇਕਾਂ ਨੇ ਹਿੱਸਾ ਲਿਆ। ਇਸ ਮਗਰੋਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਇਹੋ ਸ਼ੇਰ (ਉਹ ਖ਼ੁਦ) ਬੋਲਦਾ ਹੈ, ਜਦਕਿ ਅਕਾਲੀ-ਭਾਜਪਾ ਆਪਸ ਵਿੱਚ ਹੀ ਲੜ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪਹੁੰਚ ਕੇ ਆਪਣੇ ਸਿਆਸੀ ਵਿਰੋਧੀ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਿੰਦੀ ਦੀ ਯਾਦ ਜ਼ਰੂਰ ਆਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪੰਜਾਬ ਦੇ ਮੁੱਦਿਆਂ ਦੀ ਗੱਲ ਨਹੀਂ ਕਰਦਾ। ਮਾਨ ਨੇ ਕਿਹਾ ਕਿ ਅਕਾਲੀ ਤੇ ਭਾਜਪਾ ਪੰਜਾਬ ਵਿੱਚ ਸਿਰਫ ਦੋ-ਦੋ ਸੀਟਾਂ 'ਤੇ ਤਾਂ ਆ ਗਏ ਹਨ, ਹੁਣ ਦੇਖਣਾ ਹੋਵੇਗਾ ਕਿ ਦੋਵਾਂ ਵਿੱਚੋਂ ਪਹਿਲਾਂ ਸਿਫਰ 'ਤੇ ਕਿਹੜਾ ਆਉਂਦਾ ਹੈ। ਮਾਨ ਨੇ ਇੱਥੇ ਫਿਰ ਦੁਹਰਾਇਆ ਕਿ ਸਾਲ 2022 ਵਿੱਚ ਸਰਕਾਰ ਬਣਾਉਣਾ ਉਨ੍ਹਾਂ ਦਾ ਪਹਿਲਾ ਟੀਚਾ ਹੈ, ਜਿਸ ਦਾ ਭੂਮੀ ਪੂਜਨ ਉਨ੍ਹਾਂ ਨੇ ਕਰ ਦਿੱਤਾ ਹੈ ਅਤੇ ਹੁਣ ਪਾਰਟੀ ਨੂੰ ਮਜ਼ਬੂਤ ਕਰਨਾ ਹੈ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **

Show more