 
					ਸ਼ਹੀਦੀ ਦਿਹਾੜਾ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ !Guru Arjan Dev Ji Shaheed ! ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ
ਸ਼ਹੀਦੀ ਦਿਹਾੜਾ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ !!Guru Arjan Dev Ji Shaheedi Purab 2021 ! ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸਨ। ਜੀਵਨ ਗੁਰ ਅਰਜਨ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ[2] ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ। ਗੁਰੂ ਸਾਹਿਬ ਦੀ ਸ਼ਹਾਦਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ' ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ . ਸੁਖਮਨੀ ਸੁਖਮਨੀ ਗੁਰੂ ਅਰਜਨ ਦੇਵ ਜੀ ਦੀ ਸ਼ਾਹਕਾਰ ਰਚਨਾ ਹੈ। ਇਸ ਦੀਆਂ ਕੁੱਲ 24 ਅਸ਼ਟਪਦੀਆਂ ਹਨ। ਹਰ ਅਸ਼ਟਪਦੀ ਦੇ ਆਰੰਭ ਵਿੱਚ ਇੱਕ ਸ਼ਲੋਕ ਅੰਕਿਤ ਹੈ, ਜਿਸ ਵਿੱਚ ਉਸ ਅਸ਼ਟਪਦੀ ਦਾ ਸਾਰ ਦਿੱਤਾ ਗਿਆ ਹੈ। ਹਰ ਆਸ਼ਟਪਦੀ ਵਿੱਚ 8 ਪਦੀਆਂ ਅਤੇ ਹਰ ਪਦੀ ਵਿੱਚ 10 ਤੁਕਾਂ ਹਨ। ਆਦਿ ਗ੍ਰੰਥ ਦੇ 35 ਵੱਡੇ ਪੰਨਿਆ ਤੇ ਦਰਜ ‘ਸੁਖਮਨੀ` ਆਦਿ ਗ੍ਰੰਥ ਵਿਚਲੀਆਂ ਬਾਣੀਆਂ `ਚੋਂ ਸਭ ਤੋਂ ਲੰਮੀ ਬਾਣੀ ਹੈ। ਜਿਸ ਦੀਆਂ 1977 ਤੁਕਾਂ ਹਨ।[4] ਇਸ ਬਾਣੀ ਦੀ ਰਚਨਾ ਸ਼ਲੋਕ-ਚੋਪਈ-ਬੰਧ ਵਿੱਚ ਹੋਈ ਹੈ। ਅਧਿਕਾਸ਼ ਸ਼ਲੋਕ ਦੋਹਿਰਾ-ਸੋਰਠਾ ਤੋਲ ਦੇ ਦੋ ਤੁਕੇ ਹਨ, ਪਰ ਅਠਵੀਂ ਅਸ਼ਟਪਦੀ ਨਾਲ ਦਰਜ ਸ਼ਲੋਕ ਤਿੰਨ ਤੁਕਾਂ ਵਾਲਾ ਹੈ। ਇਸੇ ਤਰ੍ਹਾਂ ਸੱਤਵੀਂ ਅਤੇ ਨੌਵੀ ਅਸ਼ਟਪਦੀ ਵਾਲੇ ਸ਼ਲੋਕ ਚੁੳ-ਤੁਕੇ ਹਨ ਅਤੇ ਤੋਲ ਚੋਪਈ ਵਰਗਾ ਹੈ। ਇਸ ਰਚਨਾ ਵਿੱਚ ਅਧਿਆਤਮਿਕ ਸਾਧਨਾ ਨਾਮ ਸਿਮਰਨ ਦੇ ਪ੍ਰਭਾਵ ਕਰਕੇ ਨਿਖਰੀਆ ਸ਼ਖ਼ਸੀਅਤਾਂ, ਨਾਮ ਸਿਮਰਨ ਤੋਂ ਵਾਂਝੇ ਵਿਅਕਤੀਆਂ ਦੇ ਦੁੱਖਾਂ ਦਾ ਲੜੀਵਾਰ ਵੇਰਵਾ ਦੇ ਕੇ ਗੁਰੂ ਜੀ ਨੇ ਜਿਗਿਆਸੂ ਦਾ ਮਨ ਸੰਸਾਰਿਕਤਾ ਤੋਂ ਹਟਾ ਕੇ ਅਧਿਆਤਮਿਕਤਾ ਵਲ ਮੋੜਿਆ ਹੈ।[5] ਗੁਰੂ ਅਰਜਨ ਦੇਵ ਜੀ ਨੇ ਜਗਤ ਜਲੰਦੇ ਨੂੰ ਤਾਰਨ ਲਈ ਸੁੱਖ ਪ੍ਰਦਾਨ ਕਰਨ ਵਾਲੀ ਮਹਾਨ ਬਾਣੀ ਸੁਖਮਨੀ ਰਚ ਕੇ ਇੱਕ ਆਦਰਸ਼ ਮੁੱਖ ਦਾ ਸੰਕਲਪ ਪੇਸ਼ ਕੀਤਾ। ਸੁਖਮਨੀ ਸਾਹਿਬ ਦਾ ਕੇਂਦਰੀ ਵਿਚਾਰ ਹੇਠ ਲਿਖੀਆਂ ਰਹਾਓ ਵਾਲੀਆਂ ਪੰਕਤੀਆਂ ਵਿੱਚ ਗੁਰੂ ਸਾਹਿਬ ਨੇ ਪੇਸ਼ ਕੀਤਾ ਹੈ:- ਸੁਖਮਨੀ ਸੁਖ ਅੰਮ੍ਰਿਤ ਪ੍ਰਭੁ ਨਾਮ॥ ਭਗਤ ਜਨਾ ਕੈ ਮਨਿ ਬਿਸ੍ਰਾ॥ ਰਹਾੳ॥ ਸੁਖਮਨੀ ਦਾ ਅਰਥ ਹੈ ਮਨ ਨੂੰ ਸੁਖ ਦੇਣ ਵਾਲੀ ਬਾਣੀ ਜਿਸ ਵਿੱਚ ਦੱਸਿਆ ਹੈ ਕਿ ਮਨ ਨੂੰ ਸੁੱਖ ਸਿਰਫ ਨਾਮ ਜਪ ਕੇ ਹੋ ਸਕਦਾ ਹੈ।

 
				
				 
					 
				
				 
				
				 
				
				 
				
				 
				
				 
				
				 
				
				 
					 
				
				 
				
				 
				
				 
				
				 
				
				 
				
				 
				
				 
					 
				
				 
				
				 
				
				 
				
				