Video paused

Indian ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਈ \'ਗੁਰੂ ਦੀ ਸੰਗਤ\' !!

Playing next video...

Indian ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਈ \'ਗੁਰੂ ਦੀ ਸੰਗਤ\' !!

Surkhab Tv
Followers

Indian ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਈ 'ਗੁਰੂ ਦੀ ਸੰਗਤ' !! ਅਟਾਰੀ ਰੇਲਵੇ ਸਟੇਸ਼ਨ 'ਤੇ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ 150 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਵਰਜ ਦਿੱਤਾ ਗਿਆ। ਇਹ ਸਾਰੇ ਸ਼ਰਧਾਲੂ ਪੰਜਵੇਂ ਸਿੱਖ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਅਧਿਕਾਰੀਆਂ ਨੇ ਇਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ 150 ਸਿੱਖ ਸ਼ਰਧਾਲੂਆਂ ਕੋਲ ਬਾਕਾਇਦਾ ਪਾਕਿਸਤਾਨ ਦਾ ਵੀਜ਼ਾ ਮੌਜੂਦ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਗਿਆ। ਫਿਰ ਇਹ ਕਿਹਾ ਜਾਣ ਲੱਗਾ ਕਿ ਉਨ੍ਹਾਂ ਨੂੰ ਰੇਲ–ਗੱਡੀ ਰਾਹੀਂ ਨਹੀਂ, ਸਗੋਂ ਸੜਕ ਰਾਹੀਂ ਜਾਣ ਦੀ ਇਜਾਜ਼ਤ ਮਿਲੀ ਹੋਈ ਹੈ।ਤਦ ਸ਼ਰਧਾਲੂਆਂ ਨੂੰ ਰੋਹ ਚੜ੍ਹ ਗਿਆ ਤੇ ਉਨ੍ਹਾਂ ਨੇ ਉੱਥੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸ਼ਰਧਾਲੂਆਂ ਵਿੱਚ ਜ਼ਿਆਦਾਤਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਬਜ਼ੁਰਗ ਸ਼ਾਮਲ ਹਨ। ਸ਼ਰਧਾਲੂਆਂ ਨੂੰ ਪਾਕਿਸਤਾਨ ਲਿਜਾਣ ਲਈ ਵਿਸ਼ੇਸ਼ ਰੇਲ ਨੂੰ ਵੀ ਭਾਰਤ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਇਹ ਟ੍ਰੇਨ ਵਾਹਗਾ ਵਿੱਚ ਰੋਕੀ ਗਈ ਹੈ। ਸਰਕਾਰੀ ਵਿਭਾਗਾਂ ਦੀ ਆਪਸ ਵਿੱਚ ਤਾਲਮੇਲ ਦੀ ਕਮੀ ਦਾ ਖਾਮਿਆਜ਼ਾ ਬਜ਼ੁਰਗ ਸ਼ਰਧਾਲੂਆਂ ਨੂੰ ਭੁਗਤਣਾ ਪੈ ਰਿਹਾ ਹੈ। ਸ਼ਰਧਾਲੂਆਂ ਨੇ ਅਟਾਰੀ ਸਰਹੱਦ 'ਤੇ ਮਾੜੇ ਪ੍ਰਬੰਧਾਂ ਦਾ ਵੀ ਦੋਸ਼ ਲਾਇਆ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇੱਥੇ ਉਨ੍ਹਾਂ ਨੂੰ ਕੁਝ ਵੀ ਕੌਮਾਂਤਰੀ ਪਲੇਟਫਾਰਮ ਵਰਗਾ ਦਿਖਾਈ ਨਹੀਂ ਦੇ ਰਿਹਾ ਹੈ। ਹੋਰ ਤਾਂ ਹੋਰ ਇੱਥੇ ਪੀਣ ਦੇ ਪਾਣੀ ਅਤੇ ਸਾਫ ਪਖ਼ਾਨਿਆਂ ਦੀ ਵੀ ਸੁਵਿਧਾ ਨਹੀਂ ਹੈ। ਸ਼ਰਧਾਲੂਆਂ ਨੇ ਤਲਖ਼ੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵਿੱਚ ਮੱਤਭੇਦ ਹਨ ਤਾਂ ਉਸ ਦਾ ਦੰਡ ਸੰਗਤ ਨੂੰ ਕਿਓਂ ਦਿੱਤਾ ਜਾ ਰਿਹਾ ਹੈ। ਸ਼ਰਧਾਲੂਆਂ ਨੇ ਇੱਥੋਂ ਤਕ ਕਹਿ ਦਿੱਤਾ ਕਿ ਰੇਲਵੇ ਨੇ ਉਨ੍ਹਾਂ ਨੂੰ ਸਟੇਸ਼ਨ ਦੇ ਅੰਦਰ ਵੀ ਦਾਖ਼ਲ ਹੋਣ ਨਹੀਂ ਦਿੱਤਾ, ਜਿਵੇਂ ਉਹ ਕੋਈ ਵਿਦੇਸ਼ੀ ਹੋਣ। ਇਸ ਬਾਬਰ ਪਾਕਿਸਤਾਨ ਗੁਰਦਵਾਰਾ ਕਮੇਟੀ ਵਲੋਂ ਗੋਆਪਲ ਸਿੰਘ ਚਾਵਲਾ ਨੇ ਵੀ ਭਾਰਤ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **

Show more