Video paused

ਹਿੰਮਤ ਹੈ ਤਾਂ ਫੜਕੇ ਦਿਖਾਵੇ SIT | Sukhbir ਦਾ ਚੈਂਲੇਂਜ

Playing next video...

ਹਿੰਮਤ ਹੈ ਤਾਂ ਫੜਕੇ ਦਿਖਾਵੇ SIT | Sukhbir ਦਾ ਚੈਂਲੇਂਜ

Surkhab Tv
Followers

ਹਿੰਮਤ ਹੈ ਤਾਂ ਫੜਕੇ ਦਿਖਾਵੇ SIT | Sukhbir ਦਾ ਚੈਂਲੇਂਜ ਪੰਜਾਬ ਵਿਚ ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੀਤੇ ਦਿਨੀਂ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿਚ ਬੇਅਦਬੀਆਂ ਦੀ ਸਾਜਿਸ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੇ ਮਿਲਕੇ ਰਚੀ ਸੀ। ਪੇਸ਼ ਕੀਤੇ ਗਏ ਚਲਾਨ ਵਿਚ ਇਹ ਵੀ ਦਾਅਵਾ ਕੀਤਾ ਗਿਆ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਫਿਲਮ ਆਦਾਕਾਰ ਅਕਸ਼ੈ ਕੁਮਾਰ ਨੇ ਕਰਵਾਈ ਸੀ। ਇਸਤੇ ਐਸ ਆਈ ਟੀ ਵੱਲੋ ਚਲਾਨ ਦੇ ਜਵਾਬ ਚ ਸੁਖਬੀਰ ਬਾਦਲ ਨੇ ਕਿਹਾ ਕਿ ਜੇ ਹਿੰਮਤ ਹੈ ਤਾਂ ਸਾਨੂੰ ਫੜਕੇ ਅੰਦਰ ਕਰਕੇ ਦਿਖਾਉਣ। ਸੁਖਬੀਰ ਬਾਦਲ ਪੁਲਿਸ ਵਲੋਂ ਕਤਲ ਕੀਤੇ ਜਸਪਾਲ ਸਿੰਘ ਦੇ ਅਫਸੋਸ ਤੇ ਪਹੁੰਚੇ ਸਨ ਜਿਥੇ ਉਹਨਾਂ ਨੇ ਧਰਨੇ ਚ ਬੈਠੇ ਮਿਰਤਕ ਜਸਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਨਾਲ ਹੀ ਉਹਨਾਂ ਐਸ ਐਸ ਪੀ ਨਾਲ ਕੀਤੀ ਮੁਲਾਕਾਤ ਸੀਸੀਟੀਵੀ ਦੇਖਣ ਉਪਰੰਤ ਪਰਿਵਾਰ ਨੂੰ ਜਲਦੀ ਇਨਸਾਫ ਦਵਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਵੱਡੀ ਪੱਧਰ ਉਤੇ ਗੁੱਸਾ ਪਾਇਆ ਗਿਆ। ਇਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਇਸ ਸਬੰਧੀ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬਰਗਾੜੀ ਵਿਖੇ ਗੋਲੀ ਚਲਾਈ ਗਈ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ ਉਤੇ ਸਰਕਾਰ ਨੇ ਐਸਆਈਟੀ ਦਾ ਗਠਨ ਕੀਤਾ, ਜੋ ਹੁਣ ਬੇਅਦਬੀ ਮਾਮਲੇ ਅਤੇ ਗੋਲੀਕਾਂਡ ਸਬੰਧੀ ਜਾਂਚ ਕਰ ਰਹੀ ਹੈ। ਐਸਆਈਟੀ ਵੱਲੋਂ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਅਤੇ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **

Show more