ਇਹ ਹੈ Gurdwara ਢਾਹੇ ਜਾਣ ਦਾ ਅਸਲ ਸੱਚ | Guru Nanak Palace
ਇਹ ਹੈ Gurdwara ਢਾਹੇ ਜਾਣ ਦਾ ਅਸਲ ਸੱਚ | Guru Nanak Palace ਸੋਸ਼ਲ ਮੀਡੀਆ ਤੇ ਇੱਕ ਖਬਰ ਕਾਫੀ ਚਰਚਾ ਵਿਚ ਹੈ ਕਿ ਲਹਿੰਦੇ ਪੰਜਾਬ ਪਾਕਿਸਤਾਨ ਵਿੱਚ ਸਦੀਆਂ ਪੁਰਾਣੀ ਗੁਰੂ ਨਾਨਕ ਦਰਬਾਰ ਨਾਂ ਦੀ ਇਤਿਹਾਸਕ ਇਮਾਰਤ ਨੂੰ ਢਾਹ ਦੇਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਤੱਤਾਂ ਨੇ ਇਸ ਇਮਾਰਤ ਦੇ ਕੀਮਤੀ ਦਰਵਾਜ਼ੇ ਤੇ ਖਿੜਕੀਆਂ ਨੂੰ ਵੀ ਵੇਚ ਦਿੱਤਾ ਹੈ। ਖਬਰਾਂ ਅਨੁਸਾਰ ਰਾਜਧਾਨੀ ਲਾਹੌਰ ਤੋਂ ਤਕਰੀਬਨ 100 ਕਿਲੋਮੀਟਰ ਦੂਰ ਬਣੀ 'ਪੈਲੇਸ ਆਫ ਗੁਰੂ ਨਾਨਕ' ਨੂੰ ਚਾਰ ਸਦੀਆਂ ਪਹਿਲਾਂ ਪੁਰਾਣੀਆਂ ਇੱਟਾਂ (ਨਾਨਕਸ਼ਾਹੀ ਇੱਟ), ਮਿੱਟੀ ਤੇ ਚੂਨੇ ਨਾਲ ਉਸਾਰਿਆ ਗਿਆ ਸੀ। ਇਹ ਗੁਰੂ ਨਾਨਕ ਦਰਬਾਰ ਗੁਰਦਵਾਰਾ ਨਾਰੋਵਾਲ ਜ਼ਿਲ੍ਹੇ ਵਿੱਚ ਬਣਿਆ ਹੋਇਆ ਸੀ, ਇਹ ਉਹੀ ਜ਼ਿਲ੍ਹਾ ਹੈ ਜਿੱਥੇ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਵੀ ਬਣਿਆ ਹੋਇਆ ਹੈ। ਪਰ ਇਸ ਬਾਰੇ ਜੋ ਸੱਚ ਸਾਹਮਣੇ ਆਇਆ ਹੈ ਉਹ ਇਸ ਖਬਰ ਤੋਂ ਬਿਲਕੁਲ ਵੱਖਰਾ ਹੈ। ਇਸ ਬਾਰੇ ਲਹਿੰਦੇ ਪੰਜਾਬ ਤੋਂ ਸੋਸ਼ਲ ਮੀਡੀਆ ਤੇ ਸਰਗਰਮ ਪੱਤਰਕਾਰ ਅਤੇ ਇਤਿਹਾਸਕਾਰ ਸ਼ਾਹਿਦ ਸ਼ਬੀਰ ਨੇ ਸੱਚ ਸਾਹਮਣੇ ਲਿਆਂਦਾ ਹੈ। ਸ਼ਾਹਿਦ ਸ਼ਬੀਰ ਅਨੁਸਾਰ ਇਹ ਖਬਰ ਬਿਲਕੁਲ ਗਲਤ ਹੈ ਕਿਉਂਕਿ ਅਜਿਹਾ ਕੋਈ ਅਸਥਾਨ ਹੈ ਹੀ ਨਹੀਂ। ਸੋ ਸਾਡੀ ਸਭ ਨੂੰ ਬੇਨਤੀ ਹੈ ਕਿ ਇਸ ਇਸ ਵੀਡੀਓ ਨੂੰ ਸਭ ਨਾਲ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਅਫਵਾਹ ਨੂੰ,ਇਸ ਗਲਤ ਖਬਰ ਨੂੰ ਰੋਕਿਆ ਜਾ ਸਕੇ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **