Sri Lanka ਸਥਿਤ ਗੁਰਦਵਾਰਾ ਜਿਥੇ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਤੇ ਸੁੱਕਾ ਬਾਗ ਹਰਾ ਹੋ ਗਿਆ
#GuruNnaakDarbarColambo #SriLankaGurdwara #GuruNanak Sri Lanka ਸਥਿਤ ਗੁਰਦਵਾਰਾ ਜਿਥੇ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਤੇ ਸੁੱਕਾ ਬਾਗ ਹਰਾ ਹੋ ਗਿਆ ਦੁਨੀਆ ਨੂੰ ਤਾਰਨ ਲਈ ਸਤਿਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਚਾਰ ਉਦਾਸੀਆਂ ਕੀਤੀਆਂ। ਇਨ੍ਹਾਂ ਉਦਾਸੀਆਂ ਦੌਰਾਨ ਗੁਰੂ ਸਾਹਿਬ ਜੀ ਨੇ ਵੱਖ-ਵੱਖ ਮੱਤਾਂ ਦੇ ਧਾਰਨੀ ਲੋਕਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ ਅਤੇ ਸਮਝਾਇਆ ਕਿ ਮਨੁੱਖ-ਮਾਤਰ ਦੀ ਸੇਵਾ ਅਤੇ ਪ੍ਰਭੂ ਦੀ ਯਾਦ ਘਰ 'ਚ ਰਹਿ ਕੇ ਹੀ ਮਨੁੱਖ ਪਰਮ ਸਤਿ ਨੂੰ ਪ੍ਰਾਪਤ ਕਰ ਸਕਦਾ ਹੈ, ਸੰਸਾਰ ਤੋਂ ਵੱਖ ਹੋ ਕੇ ਨਹੀਂ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ 1509 ਵਿਚ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਅਤੇ ਇਹ ਉਦਾਸੀ ਸਭ ਤੋਂ ਲੰਮੀ ਸੀ। ਇਸ ਉਦਾਸੀ ਦੌਰਾਨ ਹੀ ਗੁਰੂ ਜੀ ਉੱਤਰ ਪ੍ਰਦੇਸ਼ 'ਚ ਨਾਨਕਮਤੇ ਤੋਂ ਪੀਲੀਭੀਤ, ਸੀਤਾਪੁਰ, ਲਖਨਊ, ਇਲਾਹਾਬਾਦ, ਸੁਲਤਾਨਪੁਰ, ਬਨਾਰਸ, ਪਟਨਾ, ਮਯਾ, ਸਿਲਹਟ, ਧੁਬੜੀ, ਗੁਹਾਟੀ, ਸਿਲਾਂਗ ਹੁੰਦੇ ਹੋਏ ਗੁਰੂ ਜੀ ਢਾਕਾ ਤੇ ਕਲਕੱਤਾ ਹੋ ਕੇ ਜਗਨਨਾਥਪੁਰੀ ਪਹੁੰਚੇ। ਜਗਨਨਾਥ ਤੋਂ ਸਮੁੰਦਰੀ ਤੱਟ ਦੇ ਨਾਲ-ਨਾਲ ਚਲਦਿਆਂ ਉਨ੍ਹਾਂ ਨੇ ਗੁੰਟਰ, ਮਦਰਾਸ ਅਤੇ ਰਾਮੇਸ਼ਵਰ ਦੀ ਯਾਤਰਾ ਕੀਤੀ, ਜਿਥੋਂ ਉਹ ਲੰਕਾ ਪਹੁੰਚੇ ਅਤੇ ਜਾਫਨਾ ਦੇ ਰਾਣਾ ਸ਼ਿਵਨਾਥ ਨੂੰ ਉਨ੍ਹਾਂ ਨੇ ਸਿੱਖੀ ਦੀ ਬਖਸ਼ਿਸ਼ ਕੀਤੀ। ਅੱਜ ਅਸੀਂ ਗੱਲ ਕਰ ਰਹੇ ਹਾਂ ਸ਼੍ਰੀਲੰਕਾ ਵਿਖੇ ਸਥਿਤ ਗੁਰਦੁਆਰਾ ਨਾਨਕ ਦਰਬਾਰ ਦੀ ਜਿੱਥੇ ਗੁਰੂ ਨਾਨਕ ਦੇਵ ਜੀ ਆਪਣੀਆਂ ਚਾਰ ਉਦਾਸੀਆਂ ਦੇ ਸਫ਼ਰ ਦੌਰਾਨ ਇੱਥੇ ਆ ਕੇ ਰੁਕੇ ਸਨ ਤੇ ਆਪ ਜੀ ਜਦੋਂ ਇੱਥੇ ਆਏ ਉਦੋਂ ਇੱਥੋਂ ਦੇ ਬਾਗ਼ ਸੁੱਕੇ ਹੋਏ ਸਨ ਤੇ ਆਪ ਜੀ ਦੇ ਚਰਨ ਪੈਣ ਨਾਲ ਉਹ ਹਰੇ ਹੋ ਗਏ। ਗੁਰੁ ਨਾਨਕ ਦੇਵ ਜੀ ਨੇ ਜ਼ਿਆਦਾ ਤਰ ਪਰਚਾਰ ਸੰਗੀਤਕ ਸ਼ਬਦਾਂ ਨਾਲ ਕੀਤਾ ਜਿਸ ਵਿਚ ਭਾਈ ਮਰਦਾਨਾ ਉਸ ਨਾਲ ਰਬਾਬ ਨਾਲ ਸੰਗਤ ਕਰਦੇ ਸਨ। ਸ਼ਬਦ ਸਿਧੇ ਸ਼ਪਸਟ ਰੂਹਾਂ ਝੰਝੋੜ ਦੇਣ ਵਾਲੇ ਸਨ । ਉਨ੍ਹਾ ਦੇ ਇਹ ਸਾਰੇ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV Follow On instagram - https://www.instagram.com/surkhabtv/ Website - http://surkhabtv.com ** Subscribe and Press Bell Icon also to get Notification on Your Phone **