ਉਮੀਦ ਐ ਕਿ ਅਸੀਂ ਇਹ ਯਾਦ ਰੱਖਾਂਗੇ | 19 January | Surkhab Tv
ਚਾਬੀਆਂ ਦਾ ਮੋਰਚਾ | 19 January History | Chabian Da Morcha ਚਾਬੀਆਂ ਦਾ ਮੋਰਚਾ....ਹੋ ਸਕਦਾ ਕਈਆਂ ਨੇ ਇਸ ਮੋਰਚੇ ਦਾ ਨਾਮ ਪਹਿਲੀ ਵਾਰ ਸੁਣਿਆ ਹੋਵੇਗਾ। ਅੱਜ ਤਹਾਂਨੂੰ ਦੱਸਦੇ ਹਾਂ 19 ਜਨਵਰੀ ਜਾਨੀ ਕਿ ਅੱਜ ਦਾ ਦਿਨ ਸਿੱਖ ਅਤੇ ਭਾਰਤ ਦੇ ਇਤਿਹਾਸ ਵਿੱਚ ਬਹੁਤ ਅਹਿਮ ਸਥਾਨ ਹੈ। ਇਹ ਵੀਡੀਉ ਪੂਰੀ ਦੇਖ ਕੇ ਤਹਾਨੂੰ ਪਤਾ ਲੱਗ ਜਾਵੇਗਾ ਕਿ ਅੱਜ ਕਿੰਨਾ ਅਹਿਮ ਦਿਨ ਹੈ। ਹਰ ਸਿੱਖ ਇਹ ਪੂਰਾ ਵੀਡੀਓ ਦੇਖ ਕੇ ਅੱਗੇ ਵੀ ਸ਼ੇਅਰ ਕਰ ਦਿਉ ਜੀ। ਸੋ ਆਉ ਤਹਾਨੂੰ ਦੱਸਦੇ ਹਾਂ ਕਿ ਚਾਬੀਆਂ ਦਾ ਮੋਰਚਾ ਸੀ? ਇਹ ਮੋਰਚਾ ਲਾਉਣ ਦੀ ਲੋੜ ਕਿਉਂ ਪਈ ? ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸੰਬੰਧਤ ਤੋਸ਼ਾਖਾਨਾ ਆਦਿ ਦੀਆਂ ਚਾਬੀਆਂ ਲੈਣ ਲਈ ਕੀਤੇ ਗਏ ਸੰਘਰਸ਼ ਨੂੰ ਚਾਬੀਆਂ ਦਾ ਮੋਰਚਾ ਕਿਹਾ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15-16 ਨਵੰਬਰ, 1920 ਨੂੰ ਹੋਈ ਤੇ ਅੰਗਰੇਜ਼ ਸਰਕਾਰ ਨੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦੇ ਮੁੱਖ ਅਹੁਦੇਦਾਰ ਸਰਕਾਰ ਪੱਖੀ ਸਨ ਪਰ ਜਦ 28 ਅਗਸਤ, 1921 ਦੇ ਦਿਨ ਨਵੀਂ ਚੋਣ ਵਿਚ ਬਾਬਾ ਖੜਕ ਸਿੰਘ ਪ੍ਰਧਾਨ ਬਣੇ ਤਾਂ ਸਰਕਾਰ ਨੇ ਸ਼੍ਰੋਮਣੀ ਕਮੇਟੀ ਵਿਚ ਦਖ਼ਲ ਦੇਣਾ ਸ਼ੁਰੂ ਕਰ ਦਿਤਾ। 7 ਨਵੰਬਰ, 1921 ਦੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਪੁਲਿਸ, ਸੁੰਦਰ ਸਿੰਘ ਰਾਮਗੜ੍ਹੀਆਂ ਦੇ ਘਰ ਗਿਆ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ (ਖ਼ਜ਼ਾਨੇ) ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਭਾਵੇਂ 20 ਅਪ੍ਰੈਲ 1921 ਨੂੰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਬੰਧ ਸਿੱਖਾਂ ਦੇ ਹਵਾਲੇ ਕਰ ਦਿੱਤਾ ਸੀ,ਪਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਤੋਸ਼ਾਖਾਨੇ ਦੀਆਂ ਚਾਬੀਆਂ ਉਸ ਸਮੇਂ ਦੇ ਡੀ.ਸੀ ਮਿਸਟਰ ਕਰੈਕ ਨੇ ਆਪਣੇ ਪਾਸ ਰੱਖ ਲਈਆਂ ਸਨ। ਇਹ ਚਾਬੀਆਂ ਅੰਮ੍ਰਿਤਸਰ ਦੇ ਡੀ.ਸੀ. ਨੇ ਮਿਤੀ 7 ਨਵੰਬਰ, 1921 ਨੂੰ ਲਾਲਾ ਅਮਰਨਾਥ ਈ.ਏ.ਸੀ. ਦੇ ਰਾਹੀਂ ਸਰਬਰਾਹ ਦੇ ਪਾਸੋਂ ਲੈ ਲਈਆਂ ਜੋ ਇਸ ਸਾਰੀ ਜੱਦੋ-ਜਹਿਦ ਦਾ ਕਾਰਨ ਬਣੀਆਂ। ਸ. ਸੁੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਬਾਬਾ ਖੜਕ ਸਿੰਘ ਜੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 29 ਅਕਤੂਬਰ, 1921 ਈ. ਨੂੰ ਇਕ ਇਕੱਤਰਤਾ ਕਰ ਕੇ ਸਰਕਾਰ ਤੋਂ ਚਾਬੀਆਂ ਦੀ ਮੰਗ ਕੀਤੀ ਗਈ। ਇਸ ਇਕੱਤਰਤਾ ਵਿਚ ਸ. ਸੁੰਦਰ ਸਿੰਘ ਵੀ ਸ਼ਾਮਲ ਸੀ। ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਮੰਨਣ ਤੋਂ ਇਨਕਾਰ ਕਰਦੇ ਹੋਏ ਚਾਬੀਆਂ ਦੇਣ ਤੋਂ ਇਨਕਾਰ ਕਰ ਦਿੱਤਾ। ਸੋਹਨ ਸਿੰਘ ਜੋਸ਼ ਲਿੱਖਦੇ ਹਨ ਕਿ ‘ਡਿਪਟੀ ਕਮਿਸ਼ਨਰ ਦੀ ਇਹ ਮੂਰਖਤਾ ਗੁਰਦੁਆਰਿਆਂ ਦੀ ਅਜ਼ਾਦੀ ਦੀ ਤਹਿਰੀਕ ਲਈ ਬੜੀ ਕਾਰਗਰ ਤੇ ਲਾਭਦਾਇਕ ਸਾਬਿਤ ਹੋਈ। ਸਿੱਖ ਪਹਿਲਾਂ ਹੀ ਸਮਝੀ ਬੈਠੇ ਸਨ, ਕਿ ਗੌਰਮਿੰਟ ਸਿੱਧੇ ਹੱਥੀਂ ਗੁਰਦੁਆਰੇ ਪੰਥ ਦੇ ਹਵਾਲੇ ਨਹੀ ਕਰੇਗੀ। ਇਹ ਲੜ ਕੇ ਅਤੇ ਕੁਰਬਾਨੀਆਂ ਦੇ ਕੇ ਹੀ ਹਾਸਿਲ ਕੀਤੇ ਜਾਣਗੇ। ਸਰਕਾਰ ਨਹੀ ਚਾਹੁੰਦੀ ਸੀ ਕਿ ਸ੍ਰੀ ਦਰਬਾਰ ਸਾਹਿਬ ਦਾ ਪ੍ਰਬੰਧ ਕਿਸੇ ਦੂਜੇ ਕੋਲ ਚਲਾ ਜਾਵੇ।’ 26 ਨਵੰਬਰ 1921 ਨੂੰ ਡੀ.ਸੀ ਨੇ ਅਜਨਾਲੇ ਵਿੱਚ ਇੱਕ ਇੱਕਠ ਕਰਨ ਦਾ ਫੁਰਮਾਨ ਜਾਰੀ ਕੀਤਾ। ਜਿਸਦੇ ਟਾਕਰੇ ਤੇ ਅਜਨਾਲੇ ਵਿੱਚ 26 ਨਵੰਬਰ ਨੂੰ ਹੀ ਸ਼੍ਰੋਮਣੀ ਕਮੇਟੀ ਨੇ ਵੀ ਜਲਸਾ ਕਰਨ ਦਾ ਐਲਾਨ ਕਰ ਦਿੱਤਾ, ਪਰ ਸਰਕਾਰ ਨੇ ਇਹ ਜਲਸਾ ਕਰਨ ਤੋਂ ਪਹਿਲਾਂ ਹੀ 24 ਨਵੰਬਰ ਨੂੰ ਲਾਹੌਰ, ਅੰਮ੍ਰਿਤਸਰ ਤੇ ਸ਼ੇਖੂਪੁਰੇ ਵਿੱਚ ‘ਸੈਡੀਸ਼ਨ ਮੀਟਿੰਗ ਐਕਟ’ ਲਾਗੂ ਕਰਨ ਦਾ ਐਲਾਨ ਕਰ ਦਿੱਤਾ। ਕੁੱਝ ਮੁਖੀ ਸਿੱਖਾਂ ਨੇ ਡੀ.ਸੀ ਨਾਲੋਂ ਹਟਵਾ ਰਾਲਿਆਂ ਦੇ ਖੂਹ ਕੋਲ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਕੇ ਦੀਵਾਨ ਆਰੰਭ ਕਰ ਦਿੱਤਾ। ਉਥੇ ਜਲਸਾ ਕਰਨ ਦੇ ਆਰੋਪ ਵਿੱਚ ਕਈ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਗ੍ਰਿਫਤਾਰੀ ਦੀ ਖਬਰ ਤੁਰੰਤ ਸ਼੍ਰੋਮਣੀ ਕਮੇਟੀ ਨੂੰ ਭੇਜੀ ਗਈ ਤਾਂ ਉਸੇ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ. ਖੜਕ ਸਿੰਘ, ਸਕੱਤਰ ਸ੍ਰ. ਮਹਿਤਾਬ ਸਿੰਘ ਤੇ ਕੁੱਝ ਹੋਰ ਮੁੱਖੀ ਸਿੱਖ ਤੁਰੰਤ ਅਜਨਾਲੇ ਜਲਸੇ ਵਾਲੀ ਜਗ੍ਹਾ ਤੇ ਪਹੁੰਚੇ। ਸਰਕਾਰ ਨੇ ਜਲਸੇ ਰੋਕੂ ਕਾਨੂੰਨ ਅਧੀਨ ਪ੍ਰਧਾਨ ਸਮੇਤ ਕਈ ਸਿੱਖਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ। 6 ਦਸੰਬਰ ਨੂੰ ਇਸੇ ਵਿਰੋਧ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਕਿ, ਚਾਬੀਆਂ ਵਾਪਸ ਲੈਣ ਲਈ, ਉਸ ਵੇਲੇ ਤੱਕ ਕੋਈ ਵੀ ਪ੍ਰਬੰਧ ਨਾ ਮੰਨਿਆ ਜਾਏ, ਜਦੋਂ ਤੱਕ ਚਾਬੀਆਂ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਸਾਰੇ ਸਿੱਖ ਰਿਹਾਅ ਨਹੀ ਕੀਤੇ ਜਾਂਦੇ। ਉਸ ਵਕਤ ਚਾਬੀਆਂ ਦੇ ਮੋਰਚੇ ਵਿੱਚ ਕਾਫੀ ਤੇਜ਼ੀ ਆ ਗਈ ਸੀ। ਇਸ ਕੰਮ ਲਈ ਹਰ ਥਾਂ ਅੰਦੋਲਨ ਹੋਣੇ ਸ਼ੁਰੂ ਹੋ ਗਏ ਸਨ। ਸਰਕਾਰ ਬੜੀ ਕੁੜਿੱਕੀ ਵਿੱਚ ਫਸੀ ਮਹਿਸੂਸ ਕਰ ਰਹੀ ਸੀ। ਸਰਕਾਰ ਨੇ ਦਰਬਾਰ ਸਾਹਿਬ ਦੇ ਤੋਸ਼ਾਖਾਨੇ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰਨ ਦੀ ਸੋਚੀ। ਸ਼੍ਰੋਮਣੀ ਕਮੇਟੀ ਨੇ ਇਹ ਚਾਬੀਆਂ ਲੈਣ ਤੋਂ ਪਹਿਲਾਂ ਸਰਕਾਰ ਅੱਗੇ ਇੱਕ ਸ਼ਰਤ ਰੱਖੀ ਕਿ ਪਹਿਲਾਂ ਸਾਰੇ ਕੈਦੀ ਰਿਹਾਅ ਕੀਤੇ ਜਾਣ। ਅੰਤ ਸ਼੍ਰੋਮਣੀ ਕਮੇਟੀ ਤੇ ਸਿੱਖਾਂ ਅੱਗੇ ਸਰਕਾਰ ਨੂੰ ਝੁੱਕਣਾ ਪਿਆ। ਲਗਭਗ ਕੋਈ 193 ਸਿੱਖ ਗ੍ਰਿਫਤਾਰ ਕੀਤੇ ਜਾ ਚੁੱਕੇ ਸਨ, ਜਿੰਨ੍ਹਾਂ ਵਿੱਚੋਂ 150 ਦੇ ਕਰੀਬ ਸਿੱਖ ਰਿਹਾਅ ਕਰ ਦਿੱਤੇ ਗਏ। ਅੰਤ 19 ਜਨਵਰੀ 1922 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਇੱਕ ਭਾਰੀ ਇੱਕਠ ਕੀਤਾ ਗਿਆ। ਸਰਕਾਰ ਤਰਫੋਂ ਡਿਸਟ੍ਰਿਕਟ ਜੱਜ ਨੇ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਕ ਕਮੇਟੀ ਦੇ ਪ੍ਰਧਾਨ ਸ੍ਰ. ਖੜਕ ਸਿੰਘ ਦੇ ਹਵਾਲੇ ਕੀਤੀਆਂ। ਸ੍ਰ. ਖੜਕ ਸਿੰਘ ਨੇ ਸੰਗਤ ਤੋਂ ਇਜ਼ਾਜਤ ਲੈ ਕੇ ਸਰਕਾਰ ਪਾਸੋਂ ਚਾਬੀਆਂ ਲੈ ਲਈਆਂ। ਗੰਡਾ ਸਿੰਘ ਲਿੱਖਦੇ ਹਨ ਕਿ ਮਹਾਤਮਾ ਗਾਂਧੀ ਨੇ ਵੀ ਸ੍ਰ. ਖੜਕ ਸਿੰਘ ਨੂੰ ਵਧਾਈ ਦਾ ਤਾਰ ਭੇਜਿਆ। ਜਿਸ ਵਿੱਚ ਲਿਖਿਆ ਸੀ ਕਿ ‘ ਹਿੰਦੋਸਤਾਨ ਦੀ ਅਜ਼ਾਦੀ ਲਈ ਪਹਿਲੀ ਲੜਾਈ ਜਿੱਤ ਲਈ ਗਈ। ਵਧਾਈਆਂ ਹੋਣ।’ ਇਸ ਤਰ੍ਹਾਂ ਭਾਰੀ ਜਦੋ-ਜਹਿਦ ਕਰਕੇ ਸਰਕਾਰ ਪਾਸੋਂ ਦਰਬਾਰ ਸਾਹਿਬ ਦੇ ਤੋਸ਼ਾਖਾਨੇ ਦੀਆਂ ਚਾਬੀਆਂ ਲੈ ਕੇ ਸਿੱਖਾਂ ਨੇ ਅਜ਼ਾਦੀ ਦੀ ਪਹਿਲੀ ਲੜਾਈ ਜਿੱਤੀ ਸੀ। Subscribe Our Youtube Channel for Daily Updates and New Videos. Andriod Download With Google Playstore - https://play.google.com/store/....apps/details?id=com. Like Our Facebook Page --- https://www.facebook.com/SurkhabTV/ Follow On instagram - https://www.instagram.com/surkhabtv/ Website - http://surkhabtv.com ਤੁਸੀਂ ਸਾਡਾ Whatsapp ਗਰੁੱਪ ਵੀ Join ਕਰ ਸਕਦੇ ਹੋ - https://chat.whatsapp.com/LKEZ2aLAFgr8KgdVHX2lvO ** Subscribe and Press Bell Icon also to get Notification on Your Phone **