ਜੋ ਮਰਜੀ ਹੋ ਜਾਵੇ Kartarpur ਲਾਂਘਾਂ ਨਹੀਂ ਰੋਕੇਗਾ Pakistan
ਜੋ ਮਰਜੀ ਹੋ ਜਾਵੇ Kartarpur ਲਾਂਘਾਂ ਨਹੀਂ ਰੋਕੇਗਾ Pakistan ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਨਾਲ ਤਲਖ ਮਾਹੌਲ ਹੋਣ ਦੇ ਬਾਵਜੂਦ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੈ ਅਤੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਿੱਖ ਸੰਗਤਾਂ ਦਾ ਪਾਕਿਸਤਾਨ ਆਉਣ 'ਤੇ ਖੁੱਲ੍ਹਾ ਸਵਾਗਤ ਕੀਤਾ ਜਾਵੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਅਫਗਾਨਿਸਤਾਨ ਦੇ ਸੰਸਦ ਮੈਂਬਰਾਂ ਅਤੇ ਸਮਾਜਿਕ ਕਾਰਕੁੰਨਾਂ ਦੇ ਇੱਕ ਵਫਦ ਨਾਲ ਗੱਲ ਕਰਦਿਆਂ ਇਹ ਬਿਆਨ ਦਿੱਤਾ। ਕੁਰੇਸ਼ੀ ਨੇ ਕਿਹਾ, "ਭਾਰਤ ਨਾਲ ਤਲਖ ਮਾਹੌਲ ਦੇ ਬਾਵਜੂਦ ਅਸੀਂ ਫੈਂਸਲਾ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਜਾਰੀ ਰੱਖਿਆ ਜਾਵੇਗਾ ਅਤੇ ਬਾਬਾ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਿੱਖ ਸੰਗਤਾਂ ਦੇ ਸਵਾਗਤ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।" ਇਸਤੋਂ ਇਲਾਵਾ ਇੱਕ ਹੋਰ ਪਾਕਿਸਤਾਨੀ ਉੱਚ ਅਧਿਕਾਰੀ ਨੇ ਵੀ ਪਾਕਿਸਤਾਨ ਵਲੋਂ ਕਿਹਾ ਕਿ ਭਾਰਤ ਨਾਲ ਪਾਕਿਸਤਾਨ ਦੇ ਸਬੰਧ ਜੋ ਮਰਜੀ ਹੋਣ ਪਰ ਪਾਕਿਸਤਾਨ ਕਰਤਾਰਪੁਰ ਲਾਂਘੇ ਨੂੰ ਕਿਸੇ ਵੀ ਹਾਲਤ ਵਿਚ ਬੰਦ ਨਹੀਂ ਕਰੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਪੁਰਾਣੇ ਐਲਾਨੇ ਸਮੇਂ ਤੋਂ ਦੋ ਮਹੀਨੇ ਪਹਿਲਾਂ ਯਾਨੀ 11 ਸਤੰਬਰ ਤੋਂ ਹੀ ਲਾਂਘਾ ਖੋਲ੍ਹਣ ਜਾ ਰਿਹਾ ਹੈ। ਕੁਰੈਸ਼ੀ ਨੇ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਗਲਿਆਰਾ ਗੁਰੂ ਨਾਨਕ ਸਾਹਿਬ ਜੀ ਦੇ 480ਵੇਂ ਜੋਤੀ ਜੋਤ ਦਿਵਸ ਮੌਕੇ ਵੀ ਖੋਲ੍ਹੇਗਾ। ਕੁਰੈਸ਼ੀ ਦੇ ਬਿਆਨ ਮੁਤਾਬਕ ਉਹ ਭਾਰਤ ਤੋਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ, ਨਾਰੋਵਾਲ ਆਉਣ ਦੇ ਇਛੁੱਕ ਸਿੱਖ ਸ਼ਰਧਾਲੂਆਂ ਨੂੰ 11 ਸਤੰਬਰ ਤੋਂ ਹੀ ਆ ਸਕਦੇ ਹਨ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਨੂੰ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਵੀ ਕੀਤੀ ਹੈ। ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ 2019 ਨੂੰ ਮਨਾਇਆ ਜਾਣਾ ਹੈ ਅਤੇ ਅੱਠ ਨਵੰਬਰ ਤੋਂ ਸਮਾਗਮ ਸ਼ੁਰੂ ਹੋ ਜਾਣਗੇ। ਗੁਰੂ ਨਾਨਕ ਸਾਹਿਬ ਜੀ ਦਾ 480ਵਾਂ ਜੋਤੀ ਜੋਤ ਦਿਵਸ ਸਤੰਬਰ ਮਹੀਨੇ ਵਿੱਚ ਹੀ ਆਉਂਦਾ ਹੈ। ਗੁਰੂ ਨਾਨਕ ਸਾਹਿਬ ਜੀ ਨੇ ਕਰਤਾਰਪੁਰ ਸਾਹਿਬ ਵਿਖੇ 1539 ਈਸਵੀ ਨੂੰ ਸਰੀਰ ਤਿਆਗਿਆ ਸੀ ਤੇ ਉਸ ਦਿਨ ਪਾਕਿਸਤਾਨ ਆਰਜ਼ੀ ਤੌਰ ‘ਤੇ ਇਹ ਗਲਿਆਰਾ ਖੋਲ੍ਹ ਸਕਦਾ ਹੈ। ਪਰ ਪਾਕਿਸਤਾਨ ਦੇ ਇਸ ਐਲਾਨ ਮੁਤਾਬਕ ਹੁਣ ਦੋ ਮਹੀਨੇ ਪਹਿਲਾਂ ਹੀ ਸਿੱਖ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV Follow On instagram - https://www.instagram.com/surkhabtv/ ** Subscribe and Press Bell Icon also to get Notification on Your Phone **