ਸ੍ਰੀ ਕਰਤਾਰਪੁਰ ਸਾਹਿਬ ਤੋਂ ਸਿੱਖਾਂ ਲਈ ਖ਼ੁਸ਼ੀ ਦੀ ਖ਼ਬਰ | Kartarpur Sahib Corridor
#KartarpurSahib #IndoPakMeeting #SikhNews ਸ੍ਰੀ ਕਰਤਾਰਪੁਰ ਸਾਹਿਬ ਤੋਂ ਸਿੱਖਾਂ ਲਈ ਖ਼ੁਸ਼ੀ ਦੀ ਖ਼ਬਰ | Kartarpur Sahib Corridor ਸਿੱਖ ਸੰਗਤ ਲਈ ਵੱਡੀ ਖਬਰ ਆਈ ਹੈ ਗੁਰਦਵਾਰਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ...ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵਲੋਂ ਇਸ ਲਾਂਘੇ ਨੂੰ ਲੈ ਕੇ ਜੋ ਆਨਾਕਾਨੀ ਕੀਤੀ ਜਾ ਰਹੀ ਸੀ ਉਸਨੂੰ ਅੱਜ ਪੱਕੇ ਤੌਰ ਤੇ ਮੋੜਾ ਪੈ ਚੁੱਕਾ ਹੈ। ਦਰਅਸਲ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਭਾਰਤ-ਪਾਕਿਸਤਾਨ ਵਿਚਾਲੇ ਪਹਿਲੀ ਦੁਵੱਲੀ ਬੈਠਕ ਸ਼ਾਂਤੀਪੂਰਵਕ ਨਿਬੜ ਗਈ। ਬੈਠਕ ਮਗਰੋਂ ਦੋਵਾਂ ਮੁਲਕਾਂ ਵੱਲੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਹੈ। ਦੱਸਿਆ ਗਿਆ ਕਿ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀਪੂਰਨ ਮਾਹੌਲ ਵਿੱਚ ਮੀਟਿੰਗ ਹੋਈ। ਸਿੱਖ ਭਾਈਚਾਰੇ ਲਈ ਰਾਹਤ ਦੀ ਖਬਰ ਹੈ ਕਿਉਂਕਿ ਬੈਠਕ ਤੋਂ ਬਾਅਦ ਸਾਫ ਕੀਤਾ ਗਿਆ ਹੈ ਕਿ ਇਸ ਬੈਠਕ ਤੋਂ ਬਾਅਦ ਦੋਵੇਂ ਦੇਸ਼ ਕਰਤਾਰਪੁਰ ਸਾਹਿਬ ਗਲਿਆਰੇ ‘ਤੇ ਅੱਗੇ ਵਧ ਸਕਦੇ ਹਨ। ਭਾਰਤੀ ਵਫ਼ਦ ਦੀ ਅਗਵਾਈ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ.ਸੀ.ਐਲ ਦਾਸ ਵੱਲੋਂ ਕੀਤੀ ਗਈ ਤੇ ਪਾਕਿਸਤਾਨ ਵਾਲੇ ਪਾਸਿਓਂ ਡਾ. ਮੁਹੰਮਦ ਫੈਜ਼ਲ ਪਹੁੰਚੇ ਹੋਏ ਸਨ। ਮੀਟਿੰਗ ਵਿੱਚ ਵੱਖ-ਵੱਖ ਤਕਨੀਕੀ ਪੱਖਾਂ ‘ਤੇ ਵੀ ਵਿਚਾਰ ਵਟਾਂਦਰੇ ਹੋਏ, ਲਾਂਘੇ ਬਾਰੇ ਵਿਸਥਾਰ ਨਾਲ ਗੱਲਬਾਤ ਹੋਈ। ਦੋਵਾਂ ਦੇਸ਼ਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਲਈ ਇਕੱਠਿਆਂ ਤੇ ਤੇਜ਼ੀ ਨਾਲ ਕੰਮ ਕਰਨ ‘ਤੇ ਸਹਿਮਤੀ ਜਤਾਈ। ਇਸ ਬੈਠਕ ਤੋਂ ਬਾਅਦ 19 ਮਾਰਚ ਨੂੰ ਦੋਵੇਂ ਦੇਸ਼ ਸਰਹੱਦ ‘ਤੇ ਗਲਿਆਰੇ ਦੇ ਮੇਲ ਬਿੰਦੂ ਤੈਅ ਕਰਨਗੇ। ਉਦੋਂ ਦੋਵੇਂ ਦੇਸ਼ਾਂ ਦੇ ਸਿਰਫ ਤਕਨੀਕੀ ਮਾਹਰ ਸ਼ਾਮਲ ਹੋਣਗੇ। ਇਸਤੋਂ ਬਾਅਦ ਦੋ ਅਪਰੈਲ 2019 ਨੂੰ ਪਾਕਿਸਤਾਨ ਵਾਲੇ ਪਾਸੇ ਵਾਹਗਾ ਸਰਹੱਦ ‘ਤੇ ਬੈਠਕ ਹੋਵੇਗੀ। ਖਾਸ ਗੱਲ ਇਸ ਵਾਰ ਰਹੀ ਕਿ ਭਾਰਤ ਨੇ ਇਸ ਬੈਠਕ ਦੀ ਕਵਰੇਜ ਲਈ ਪਾਕਿਸਤਾਨ ਦੇ ਪੱਤਰਕਾਰਾਂ ਨੂੰ ਵੀਜ਼ਾ ਨਹੀਂ ਦਿੱਤਾ ਸੀ, 2 ਅਪ੍ਰੈਲ ਨੂੰ ਭਾਰਤੀ ਪੱਤਰਕਾਰਾਂ ਨੂੰ ਪਾਕਿਸਤਾਨ ਵੀਜ਼ਾ ਦੇਵੇਗਾ ਜਾਂ ਨਹੀਂ ਇਸਤੇ ਪਾਕਿਸਤਾਨੀ ਮੀਡੀਆ ਦੀਆਂ ਨਜ਼ਰਾਂ ਜ਼ਰੂਰ ਬਣੀਆਂ ਰਹਿਣਗੀਆਂ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **