Tihar Jail ਵਿਚ ਗੂੰਜੀ ਬਾਬੇ ਨਾਨਕ ਦੀ ਬਾਣੀ | 550th Gurpurb Celebrations
Tihar Jail ਵਿਚ ਗੂੰਜੀ ਬਾਬੇ ਨਾਨਕ ਦੀ ਬਾਣੀ | 550th Gurpurb Celebrations #BhaiHawara #BhaiShera #TiharJail ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥਾ ਸ੍ਰੀ ਅਕਾਲ ਤਖਤ ਸਾਹਿਬ ਨੇ ਮਿਲ ਕੇ ਇਸ ਸਮਾਗਮ ਦਾ ਪਰਬੰਧ ਕੀਤਾ। ਦਿੱਲੀ ਗੁਰਦਵਾਰਾ ਕਮੇਟੀ ਵਲੋਂ ਭੇਜੇ ਕੀਰਤਨੀ ਜਥੇ ਨੇ ਜੇਲ ਵਿਚ ਗੁਰਬਾਣੀ ਕੀਰਤਨ ਨਾਲ ਕੈਦੀ ਵੀਰਾਂ ਨੁੰ ਨਿਹਾਲ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਕੈਦੀਆਂ ਨੂੰ ਮਨੁੱਖਤਾ ਦੇ ਭਲੇ ਲਈ ਦਿੱਤੇ ਸੰਦੇਸ਼ ਨੂੰ ਸੁਣਾਇਆ। ਇਸ ਸਮਾਗਮ ਵਿੱਚ ਸਰਬੱਤ ਖਾਲਸਾ ਦੁਆਰਾ ਵਿਸ਼ੇਸ਼ ਤੌਰ ਤੇ ਚੁਣੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਵੀ ਸ਼ਿਰਕਤ ਕੀਤੀ। ਭਾਈ ਜਗਤਾਰ ਸਿੰਘ ਹਵਾਰਾ ਨੇ ਸਮੂਹ ਕੈਦੀ ਭਰਾਵਾਂ ਨੂੰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਵੀ ਦਿੱਤੀ। ਦਿੱਲੀ ਮੈਨੇਜਮੈਂਟ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡੀਜੀਐਮ ਬਲਬੀਰ ਸਿੰਘ ਦਾ ਧੰਨਵਾਦ ਕੀਤਾ ਗਿਆ ਜਿਨਾਂ ਨੇ ਪੂਰੀ ਤਨਦੇਹੀ ਨਾਲ ਜੇਲ ਵਿਚ ਲੰਗਰ ਨੂੰ ਭੇਜਣ ਦੀ ਆਪਣੀ ਜ਼ਿੰਮੇਵਾਰੀ ਨਿਭਾਈ। ਜਥੇਦਾਰ ਜਗਤਾਰ ਸਿੰਘ ਹਵਾਰਾ ਜੋ ਕਿ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਸ ਵੇਲੇ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਕੀਤਾ ਗਿਆ ਸੀ। ਭਾਈ ਜਗਤਾਰ ਸਿੰਘ ਹਵਾਰਾ ਅਤੇ ਉਹਨਾਂ ਦੇ ਸਾਥੀ ਉਦੋਂ ਬੁੜੈਲ ਜੇਲ੍ਹ ਵਿਚ ਸੁਰੰਗ ਪੁੱਟ ਕੇ ਫਰਾਰ ਹੋ ਗਏ ਅਤੇ ਫੜੇ ਜਾਣ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਸੀ। ਇਸ ਤਿਹਾੜ ਜੇਲ੍ਹ ਵਿੱਚ ਪੰਜਾਬ ਤੋਂ ਤਬਦੀਲ ਕਰ ਕੇ ਲਿਆਂਦੇ ਟਾਰਗੇਟ ਕਿਲਿੰਗ ਦੇ ਦੋਸ਼ ਵਿੱਚ ਫੜੇ ਗਏ ਭਾਈ ਹਰਦੀਪ ਸਿੰਘ ਸ਼ੇਰਾ ਵੀ ਬੰਦ ਹਨ। ਉਨ੍ਹਾਂ ਨੇ ਵੀ ਇਸ ਸਮਾਗਮ ਵਿੱਚ ਆਪਣੀ ਹਾਜ਼ਰੀ ਵੀ ਲਗਾਈ। ਇਸ ਸਮਾਗਮ ਵਿੱਚ, ਦਿੱਲੀ ਪ੍ਰਬੰਧਕ ਕਮੇਟੀ ਦੇ ਸਮੂਹ ਸਟਾਫ ਨੇ ਵੱਡਾ ਯੋਗਦਾਨ ਪਾਇਆ (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV Follow On instagram - https://www.instagram.com/surkhabtv/ Website - http://surkhabtv.com ** Subscribe and Press Bell Icon also to get Notification on Your Phone **