ਸ਼ਰਾਬ ਨਾਲ ਅੰਮ੍ਰਿਤ ਦੀ ਨਕਲ ਕਰਨ ਵਾਲਿਆਂ ਦੀ ਗਿਰਫਤਾਰੀ ਲਈ Ultimatum
ਸ਼ਰਾਬ ਨਾਲ ਅੰਮ੍ਰਿਤ ਦੀ ਨਕਲ ਕਰਨ ਵਾਲਿਆਂ ਦੀ ਗਿਰਫਤਾਰੀ ਲਈ Ultimatum ਲੁਧਿਆਣਾ ਦੇ ਕੁਝ ਨੌਜਵਾਨਾਂ ਵੱਲੋਂ ਸ਼ਰਾਬ ਬਾਟੇ ਚ ਪਾ ਕੇ ਅੰਮ੍ਰਿਤ ਦੀ ਨਕਲ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਚ ਬੈਠਕ ਹੋਈ। ਇਸ ਇਕੱਤਰਤਾ ਚ ਫੈਸਲਾ ਲਿਆ ਗਿਆ ਕਿ ਪੁਲਿਸ ਪ੍ਰਸ਼ਾਸਨ ਨੂੰ 14 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ,ਜੇਕਰ 14 ਜੁਲਾਈ ਤੱਕ ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸਿੱਖ ਜਥੇਬੰਦੀਆਂ ਵੱਲੋਂ ਆਪਣੀ ਅਗਲੀ ਰਣਨੀਤੀ ਬਣਾਈ ਜਾਵੇਗੀ। ਮਾਮਲੇ ਵਿਚ ਪੁਲਿਸ ਦੋ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਜਦੋਂ ਕਿ 11 ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸਖ਼ਤ ਸ਼ਬਦਾਂ ਚ ਨਿੰਦਿਆ ਕਰਦਿਆਂ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਸਮੂਹ ਸਿੱਖ ਸੰਗਤ ਨੇ ਫੈਸਲਾ ਲਿਆ ਹੈ ਕਿ 14 ਤਰੀਕ ਤੱਕ ਦਾ ਪੁਲੀਸ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਅਤੇ ਜੇਕਰ ਉਦੋਂ ਤੱਕ ਪੁਲਿਸ ਨੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਤਾਂ ਸਿੱਖ ਸੰਗਤ ਮੁੜ ਤੋਂ ਇਕੱਤਰ ਹੋ ਕੇ ਅਗਲੀ ਰਣਨੀਤੀ ਤਿਆਰ ਕਰੇਗੀ। ਉਧਰ ਬਾਬਾ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਵੀ ਕਿਹਾ ਹੈ ਕਿ ਇਹ ਬਹੁਤ ਘਿਨੌਣੀ ਹਰਕਤ ਹੈ। ਸਰਸੇ ਵਾਲੇ ਰਾਮ ਰਹੀਮ ਨੇ ਤਾਂ ਸਰਬੱਤ ਘੋਲਿਆ ਸੀ ਅਤੇ ਇਨ੍ਹਾਂ ਨੌਜਵਾਨਾਂ ਨੇ ਸ਼ਰਾਬ ਘੋਲ ਕੇ ਜੋ ਨਕਲ ਅੰਮ੍ਰਿਤ ਦੀ ਕੀਤੀ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਦੀ ਸਿੱਖ ਸੰਗਤ ਵੱਲੋਂ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ ਜੋ ਕਿ ਕਿਸੇ ਵੀ ਸੂਰਤ ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੋ ਇਸ ਮਸਲੇ ਤੇ ਪੁਲਿਸ ਅੱਗੋਂ ਕੀ ਕਾਰਵਾਈ ਕਰਦੀ ਹੈ ਇਹ ਵੇਖਣਾ ਹੋਵੇਗਾ। ਇਹ ਵੀ ਦੱਸ ਦਈਏ ਕਿ ਦੋਸ਼ੀਆਂ ਚੋਂ 4 ਦੋਸ਼ੀ ਥਾਈਲੈਂਡ ਵੀ ਭੱਜ ਗਏ ਦੱਸੇ ਜਾ ਰਹੇ ਹਨ। ਪੁਲਿਸ ਉਹਨਾਂ ਨੂੰ ਵਾਪਸ ਲਿਆਉਂਦੀ ਹੈ ਜਾਂ ਨਹੀਂ,ਇਹ ਵੀ ਦੇਖਣ ਵਾਲੀ ਗੱਲ ਹੋਵੇਗੀ। (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **