Sukhbir Badal ਦਾ ਮੁੜ੍ਹ ਪੰਥ ਵੱਲ ਨੂੰ ਮੂੰਹ .. ਸਿਆਸਤ ਵਿੱਚ ਛਿੜ੍ਹ ਸਕਦੀ ਨਵੀਂ ਚਰਚਾ
#Bhindranwale #SukhbirBadal #Sikhnews ਜੂਨ 1984 ਵਿਚ ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਉੱਤੇ ਕੀਤਾ ਗਿਆ ਹਮਲਾ ਸਿੱਖ ਇਤਿਹਾਸ ਵਿਚ ਤੀਜੇ ਘੱਲੂਘਾਰੇ ਦੀ ਸ਼ੁਰੂਆਤ ਵੱਜੋਂ ਸਥਾਪਤ ਹੋ ਚੁੱਕਾ ਹੈ ਅਤੇ “1984” ਸਿੱਖ ਯਾਦ ਵਿਚ ਡੂੰਘਾ ਉੱਕਰਿਆ ਹੋਇਆ ਹੈ। ਅੱਜ ੪ ਜੂਨ ਦੇ ਦਿਨ ਪੰਥਕ ਪਾਰਟੀ ਵਜੋਂ ਜਾਣੀ ਜਾਂਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਓਹਨਾਂ ਦੀ ਪਤਨੀ ਬੀਬੀ ਹਰਸਿਮਰਤ ਕੋਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਪਾ ਕੇ ਜੂਨ 1984 ਵਿੱਚ ਦਰਬਾਰ ਸਾਹਿਬ 'ਤੇ ਹੋਏ ਭਾਰਤੀ ਹਮਲੇ ਵਿਰੁੱਧ ਜੂਝ ਕੇ ਸ਼ਹੀਦ ਹੋਏ ਸਿੱਖ ਜੂਝਾਰੂਆਂ ਨੂੰ ਪ੍ਰਣਾਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜੂਨ 1984 ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਲਿਖਿਆ ਹੈ, .,.. "04 ਜੂਨ 1984 ਨੂੰ ਪਾਵਨ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਹੁਕਮਾਂ 'ਤੇ ਹੋਇਆ ਫ਼ੌਜੀ ਹਮਲਾ, ਸਿੱਖ ਕੌਮ ਉੱਤੇ ਵਾਪਰਿਆ ਤੀਜਾ ਘੱਲੂਘਾਰਾ ਸੀ। ਸਿੱਖ ਕੌਮ ਦੇ ਸਵੈਮਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਮੇਰਾ ਕੋਟਾਨ-ਕੋਟ ਪ੍ਰਣਾਮ.." ਬੀਬਿ ਹਰਸਿਮਰਤ ਕੋਰ ਬਾਦਲ ਨੇ ਲਿਖਿਆ ਹੈ ," ਸਿੱਖ ਕੌਮ ਦੇ ਸਰਵਉੱਚ ਅਗਵਾਈ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦਬ ਲਈ ਆਪਾ ਵਾਰਨ ਵਾਲੇ ਸਮੂਹ ਸਿੰਘਾਂ-ਸਿੰਘਣੀਆਂ,ਭੁਝੰਗੀਆਂ ਨੂੰ ਸਨਿਮਰ ਪ੍ਰਣਾਮ। ਤੀਜੇ ਘੱਲੂਘਾਰੇ ਦੇ ਸਮੂਹ ਸਿੱਖਾਂ ਦੀਆਂ ਸ਼ਹੀਦੀਆਂ ਸਿੱਖ ਕੌਮ ਦੀਆਂ ਰਾਹਾਂ ਨੂੰ ਸਦਾ ਰੁਸ਼ਨਾਉਂਦੀਆਂ ਰਹਿਣਗੀਆਂ।" ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਅਤੇ ਉਸ ਮਗਰੋਂ ਲੋਕ ਸਭਾ ਚੋਣਾਂ ਵਿੱਚ ਮਹਿਜ਼ ਦੋ ਸੀਟਾਂ ਬਚਾਉਣ 'ਚ ਕਾਮਯਾਬ ਰਹੀ ਸ਼ਰੋਮਣੀ ਅਕਾਲ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਪੰਥ ਵੱਲ ਮੂੰਹ ਕਰਨ ਦਾ ਝਲਕਾਰਾ ਦਿੱਤਾ ਹੈ ਪਰ ਪੰਥ ਹੁਣ ਇਹਨਾਂ ਨੂੰ ਪ੍ਰਵਾਨ ਕਰਦਾ ਹੈ ਜਾ ਨਹੀਂ ਇਹ ਸਮਾਂ ਹੀ ਦੱਸੇਗਾ। ਜ਼ਿਕਰਯੋਗ ਹੈ ਕਿ ਜੂਨ 1984 ਵਿੱਚ ਉਸ ਸਮੇਂ ਦੀ ਭਾਰਤੀ ਸੱਤਾ 'ਤੇ ਕਾਬਜ਼ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਹੁਕਮਾਂ 'ਤੇ ਭਾਰਤੀ ਫੌਜ ਨੇ ਪੰਜਾਬ ਦੇ ਹਮਲਾ ਕਰਕੇ ਸਿੱਖਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਸੀ ਤੇ ਇਸ ਹਮਲੇ ਦਾ ਕੇਂਦਰ ਸਿੱਖਾਂ ਦੇ ਧਾਰਮਿਕ ਕੇਂਦਰ ਦਰਬਾਰ ਸਾਹਿਬ ਨੂੰ ਬਣਾਇਆ ਗਿਆ ਸੀ ਤੇ 6 ਦਿਨ ਦੇ ਕਰੀਬ ਚੱਲੀ ਸਿੱਖਾਂ ਅਤੇ ਭਾਰਤ ਦੀ ਜੰਗ ਵਿੱਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਸਿੱਖ ਜੂਝਾਰੂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਵੀਰਤਾ ਨਾਲ ਜੂਝੇ ਸਨ। ਸੁਖਬੀਰ ਬਾਦਲ ਦਾ ਇਹ ਬਿਆਨ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜਨ ਦੀ ਸਮਰੱਥਾ ਰੱਖਦਾ ਹੈ ਤੇ ਇਸ ਬਿਆਨ ਪਿੱਛੇ ਸੁਖਬੀਰ ਬਾਦਲ ਦੀ ਕੀ ਰਣਨੀਤੀ ਹੈ ਇਹ ਆਉਂਦੇ ਦਿਨਾਂ ਵਿੱਚ ਸਾਫ ਹੋਵੇਗਾ... (ਤਾਜ਼ੀਆਂ ਪੰਜਾਬੀ ਖਬਰਾਂ,ਸਿੱਖ ਇਤਿਹਾਸ,ਦਿਲਚਸਪ ਜਾਣਕਾਰੀ ਅਤੇ ਹੋਰ ਵੀਡੀਓ ਦੇਖਣ ਲਈ ਸਾਡਾ Youtube Channel Subscribe ਕਰੋ ਜੀ ਅਤੇ ਨਾਲ Bell ਦਾ ਨਿਸ਼ਾਨ ਵੀ ਦਬਾਓ) Subscribe Our Youtube Channel for Daily Updates and New Videos. Like Our Facebook Page --- www.facebook.com/SurkhabTV ** Subscribe and Press Bell Icon also to get Notification on Your Phone **